ਚੰਡੀਗੜ੍ਹ: ਕੋਰੋਨਾਵਾਇਰਸ ਦੇ ਮਾਮਲਿਆਂ 'ਚ ਲਗਾਤਾਰ ਇਜ਼ਾਫਾ ਹੋ ਰਿਹਾ ਹੈ। ਪੰਜਾਬ ਦੀ ਗੱਲ ਕਰੀਏ ਤਾਂ ਹਾਲਾਤ ਦਿਨ ਬ ਦਿਨ ਗੰਭੀਰ ਹੁੰਦੇ ਜਾ ਰਹੇ ਹਨ। ਦੂਜੀ ਚਿੰਤਾ ਦੀ ਗੱਲ ਇਹ ਕਿ ਲੋਕ ਪਿਛਲੇ ਸਾਲ ਦੇ ਮੁਕਾਬਲੇ ਇਸ ਵਾਰ ਕੋਰੋਨਾ ਨੂੰ ਏਨੀ ਗੰਭੀਰਤਾ ਨਾਲ ਨਹੀਂ ਲੈ ਰਹੇ। ਪਿਛਲੇ 24 ਘੰਟਿਆਂ ਵਿੱਚ ਸੂਬੇ 'ਚ 69 ਹੋਰ ਲੋਕਾਂ ਦੀ ਮੌਤ ਕੋਰੋਨਾ ਕਾਰਨ ਹੋ ਗਈ ਹੈ।

ਇਸ ਇਕ ਦਿਨ 'ਚ 4,970 ਨਵੇਂ ਕੋਰੋਨਾ ਕੇਸ ਸਾਹਮਣੇ ਆਏ ਹਨ। ਪੰਜਾਬ ਵਿੱਚ ਹੁਣ ਐਕਟਿਵ ਕੋਰੋਨਾ ਕੇਸਾਂ (Active Corona Cases in Punjab) ਦੀ ਗਿਣਤੀ 38,866 ਹੋ ਗਈ ਹੈ। ਤਾਜ਼ਾ ਮੌਤਾਂ ਤੋਂ ਬਾਅਦ ਪੰਜਾਬ 'ਚ ਮਰਨ ਵਾਲਿਆਂ ਦੀ ਗਿਣਤੀ 8,114 ਹੋ ਗਈ ਹੈ। 495 ਮਰੀਜ ਆਕਸੀਜਨ ਸਪੋਰਟ 'ਤੇ ਹਨ ਜਦਕਿ 42 ਮਰੀਜ਼ ਵੈਂਟੀਲੇਟਰ 'ਤੇ ਹਨ। ਚੰਗੀ ਗੱਲ ਇਹ ਹੈ ਕਿ 267289 ਮਰੀਜ਼ ਸਿਹਤਯਾਬ ਵੀ ਚੁੱਕੇ ਹਨ।

ਦਰਅਸਲ ਲੋਕ ਕੋਰੋਨਾ ਗਾਈਡਲਾਈਨਜ਼ ਦੀ ਪਾਲਣਾ ਨਹੀਂ ਕਰ ਰਹੇ। ਜਿਸ ਕਾਰਨ ਆਏ ਦਿਨ ਕੇਸਾਂ 'ਚ ਲਗਾਤਾਰ ਇਜ਼ਾਫਾ ਹੁੰਦਾ ਜਾ ਰਿਹਾ ਹੈ। ਬੇਸ਼ੱਕ ਸਰਕਾਰ ਨੇ ਸਖਤੀ ਕੀਤੀ ਹੋਈ ਹੈ ਪਰ ਜ਼ਮੀਨੀ ਪੱਧਰ 'ਤੇ ਦੇਖੀਏ ਤਾਂ ਲੋਕ ਮਾਸਕ ਪਹਿਣਨਾ ਵੀ ਜ਼ਰੂਰੀ ਨਹੀਂ ਸਮਝ ਰਹੇ। ਸੋਸ਼ਲ ਡਿਸਟੈਂਸਿੰਗ ਨਿਯਮਾਂ ਦੀਆਂ ਖੂਬ ਧੱਜੀਆਂ ਉੱਡ ਰਹੀਆਂ ਹਨ।

ਪੰਜਾਬ ਵਿੱਚ ਨਾਈਟ ਕਰਫਿਊ

ਕੋਰੋਨਾ ਦੇ ਵਧਦੇ ਕੇਸਾਂ ਵਿਚਾਲੇ ਪੰਜਾਬ ਸਰਕਾਰ ਨੇ ਨਾਈਟ ਕਰਫਿਊ ਦੇ ਸਮੇਂ ਨੂੰ ਇੱਕ ਘੰਟੇ ਵਧਾ ਦਿੱਤਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਨਾਈਟ ਕਰਫਿਊ ਦਾ ਸਮਾਂ ਹੁਣ ਰਾਤ 8 ਵਜੇ ਤੋਂ ਸਵੇਰੇ ਪੰਜ ਵਜੇ ਤੱਕ ਹੋਵੇਗਾ। ਪਹਿਲਾਂ ਇਹ ਸਮਾਂ ਰਾਤ ਨੌਂ ਵਜੇ ਤੋਂ ਸਵੇਰੇ ਪੰਜ ਵਜੇ ਤੱਕ ਸੀ। ਯਾਦ ਰਹੇ ਕਿ ਸੂਬੇ ਵਿੱਚ ਬਾਰ, ਸਿਨੇਮਾ ਹਾਲ, ਜਿਮ, ਸਪਾ, ਕੋਚਿੰਗ ਸੈਂਟਰ ਤੇ ਖੇਡ ਕੰਪਲੈਕਸਾਂ ਨੂੰ 30 ਅਪ੍ਰੈਲ ਤੱਕ ਬੰਦ ਕਰ ਦਿੱਤਾ ਗਿਆ ਹੈ।

ਓਧਰ ਕੋਰੋਨਾ ਵੈਕਸੀਨ ਨੂੰ ਲੈ ਕੇ ਪੰਜਾਬ ਦੇ ਹਾਲਾਤ ਚਿੰਤਾ ਵਾਲੇ ਹਨ। ਸੂਬੇ ਵਿੱਚ ਵੈਕਸੀਨ ਦਾ ਸਿਰਫ ਇੱਕ ਦਿਨ ਦਾ ਭੰਡਾਰ ਬਚਿਆ ਹੈ। ਇਹ ਜਾਣਕਾਰੀ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਦਿੱਤੀ ਹੈ। ਉਨ੍ਹਾਂ ਨੇ ਮੰਗਲਵਾਰ ਨੂੰ ਜ਼ਿਲ੍ਹਾ ਹਸਪਤਾਲ ਮੁਹਾਲੀ ਵਿੱਚ ਕੋਵਿਡ-19 ਟੀਕੇ ਦੀ ਦੂਜੀ ਖੁਰਾਕ ਲੈਣ ਮਗਰੋਂ ਦੱਸਿਆ ਕਿ ਪੰਜਾਬ ਸਰਕਾਰ ਕੇਂਦਰ ਵੱਲੋਂ ਟੀਕੇ ਦੀ ਸਪਲਾਈ ਦੀ ਘਾਟ ਕਾਰਨ ਰੋਜ਼ਾਨਾ 2 ਲੱਖ ਵਿਅਕਤੀਆਂ ਦੇ ਟੀਕਾਕਰਨ ਦੇ ਟੀਚੇ ਨੂੰ ਹਾਸਲ ਕਰਨ ਵਿੱਚ ਅਸਮਰਥ ਹੈ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

<a title="Android ਫੋਨ ਲਈ ਕਲਿਕ ਕਰੋ" href="https://ift.tt/1w25SGn" target="_blank" rel="noopener" data-saferedirecturl="https://ift.tt/3xbP8DT ਫੋਨ ਲਈ ਕਲਿਕ ਕਰੋ
<a title="Iphone ਲਈ ਕਲਿਕ ਕਰੋ" href="https://ift.tt/3gNAdHW" target="_blank" rel="noopener" data-saferedirecturl="https://ift.tt/32w8FB5 ਲਈ ਕਲਿਕ ਕਰੋ

from covid-19 https://ift.tt/3tL836w
Thursday 22 April 2021
ਕੋਰੋਨਾ ਦਾ ਪੰਜਾਬ 'ਚ ਪਸਾਰ, ਨਵੇਂ ਕੇਸਾਂ ਦੇ ਨਾਲ-ਨਾਲ ਮੌਤਾਂ ਦੀ ਗਿਣਤੀ 'ਚ ਹੋ ਰਿਹਾ ਵਾਧਾ
Tags
Corona Virus#
Share This
About World Today
Corona Virus
Tags
Corona Virus
Subscribe to:
Post Comments (Atom)
No comments:
Post a Comment