ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਤਿੰਨ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨੂੰ ਵੀਰਵਾਰ ਕੋਵਿਡ-19 ਮਹਾਮਾਰੀ ਦੇ ਮੱਦੇਨਜ਼ਰ ਅੰਦੋਲਨ ਰੱਦ ਕਰਨ ਦੀ ਅਪੀਲ ਕੀਤੀ। ਉਨ੍ਹਾਂ ਦਾਅਵਾ ਕੀਤਾ ਕਿ ਧਰਨਾ ਸਥਾਨ ਤੋਂ ਕਿਸਾਨਾਂ ਦੀ ਆਵਾਜਾਈ ਦੇ ਕਾਰਨ ਪਿੰਡਾਂ 'ਚ ਕੋਰੋਨਾ ਇਨਫੈਕਸ਼ਨ ਫੈਲ ਰਹੀ ਹੈ। ਖੱਟਰ ਨੇ ਕਿਹਾ ਕਿ ਕਿਸਾਨ ਬਾਅਦ 'ਚ ਆਪਣੀ ਇੱਛਾ ਮੁਤਾਬਕ ਪ੍ਰਦਰਸ਼ਨ ਦੁਬਾਰਾ ਸ਼ੁਰੂ ਕਰ ਸਕਦੇ ਹਨ ਪਰ ਅਜੇ ਉਨ੍ਹਾਂ ਨੂੰ ਇਹ ਬੰਦ ਕਰ ਦੇਣਾ ਚਾਹੀਦਾ ਹੈ।

ਮੁੱਖ ਮੰਤਰੀ ਨੇ ਆਨਲਾਈਨ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਦਿਆਂ ਕਿਹਾ, 'ਜੇਕਰ ਉਹ ਧਰਨਾ ਦੁਬਾਰਾ ਸ਼ੁਰੂ ਕਰਨ ਦੀ ਇੱਛਾ ਵਿਅਕਤ ਕਰਦੇ ਹਨ ਤਾਂ ਉਹ ਸਥਿਤੀ ਕੰਟਰੋਲ 'ਚ ਆਉਣ ਤੋਂ ਬਾਅਦ ਅਜਿਹਾ ਕਰਨ ਲਈ ਆਜ਼ਾਦ ਹਨ। ਖੱਟਰ ਨੇ ਕਿਹਾ ਕਿ ਉਨ੍ਹਾਂ ਇਕ ਮਹੀਨਾਂ ਪਹਿਲਾਂ ਕਿਸਾਨ ਲੀਡਰਾਂ ਨੂੰ ਧਰਨਾ ਰੱਦ ਕਰਨ ਦੀ ਅਪੀਲ ਕੀਤੀ ਸੀ ਤਾਂ ਕਿ ਇਨਫੈਕਸ਼ਨ ਨਾ ਫੈਲੇ।

ਖੱਟਰ ਬੋਲੇ- ਧਰਨਾ ਖਤਮ ਕਰਨ ਪ੍ਰਦਰਸ਼ਨਕਾਰੀ ਕਿਸਾਨ

ਕਿਸਾਨਾਂ ਦੇ ਧਰਨਾ ਸਥਾਨ ਤੋਂ ਆਵਾਜਾਈ ਜਾ ਹਵਾਲਾ ਦਿੰਦਿਆਂ ਖੱਟਰ ਨੇ ਕਿਹਾ, 'ਇਨ੍ਹਾਂ ਧਰਨਿਆਂ ਦੀ ਵਜ੍ਹਾ ਨਾਲ ਚੀਜ਼ਾਂ ਸਾਹਮਣੇ ਆ ਰਹੀਆਂ ਹਨ। ਇਹ ਇਫੈਕਸ਼ਨ ਫੈਲ ਰਹੀ ਹੈ।' ਮੁੱਖ ਮੰਤਰੀ ਨੇ ਕਿਹਾ, 'ਕਈ ਪਿੰਡ ਇਨਫੈਕਸ਼ਨ ਦੇ ਕੇਂਦਰ ਦੇ ਰੂਪ 'ਚ ਸਾਹਮਣੇ ਆਏ ਹਨ ਕਿਉਂ ਕਿ ਲੋਕ ਨਿਯਮਿਤ ਤੌਰ 'ਤੇ ਧਰਨਾ ਸਥਾਨਾਂ ਤੋਂ ਆ-ਜਾ ਰਹੇ ਹਨ। ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਖਿਲਾਫ ਕਿਸਾਨ ਦਿੱਲੀ ਦੇ ਸਿੰਘੂ ਤੇ ਟਿੱਕਰੀ ਬਾਰਡਰ ਤੋਂ ਇਲਾਵਾ ਹਰਿਆਣਾ ਦੇ ਕਈ ਸਥਾਨਾਂ 'ਤੇ ਵੀ ਮਹੀਨਿਆਂ ਤੋਂ ਧਰਨਾ ਦੇ ਰਹੇ ਹਨ।'

ਖੱਟਰ ਨੇ ਕਿਹਾ, 'ਉਨ੍ਹਾਂ ਦੇ ਲੀਡਰਾਂ ਨੂੰ ਹੁਣ ਵੀ ਸਥਿਤੀ ਨੂੰ ਸਮਝਣਾ ਚਾਹੀਦਾ। ਉਹ ਵਾਰ-ਵਾਰ ਕਹਿ ਰਹੇ ਹਨ ਕਿ ਟੀਕਾ ਲਗਵਾਉਣਗੇ ਪਰ ਖੁਦ ਆਪਣੀ ਜਾਂਚ ਕਰਾਉਣ ਦੇ ਇਛੁੱਕ ਨਹੀਂ ਹਨ। ਜੇਕਰ ਉਹ ਜਾਂਚ ਨਹੀਂ ਕਰਾਉਂਦੇ ਤਾਂ ਕੋਈ ਨਹੀਂ ਜਾਣ ਸਕਦਾ ਕਿ ਕੌਣ ਇਨਫੈਕਟਡ ਹੈ।' ਉਨ੍ਹਾਂ ਕਿਹਾ, 'ਉਨ੍ਹਾਂ ਨੂੰ ਜਾਂਚ ਲਈ ਸਾਹਮਣੇ ਆਉਣਾ ਚਾਹੀਦਾ ਤੇ ਜੋ ਇਨਫੈਕਟਡ ਪਾਏ ਜਾਂਦੇ ਹਨ ਉਨ੍ਹਾਂ ਦਾ ਇਲਾਜ ਕੀਤਾ ਜਾ ਸਕਦਾ ਹੈ ਤੇ ਉਸ ਦੇ ਤਹਿਤ ਜ਼ਰੂਰੀ ਕਦਮ ਚੁੱਕੇ ਜਾ ਸਕਦੇ ਹਨ।'

from covid-19 https://ift.tt/3tG9WAJ
Friday, 14 May 2021
Home
Corona Virus
ਮਨੋਹਰ ਲਾਲ ਖੱਟਰ ਨੇ ਕਿਹਾ: ਪ੍ਰਦਰਸ਼ਨਕਾਰੀ ਕਿਸਾਨ ਰੱਦ ਕਰਨ ਅੰਦੋਲਨ, ਇਸ ਨਾਲ ਪਿੰਡਾਂ 'ਚ ਫੈਲ ਰਿਹਾ ਕੋਰੋਨਾ
ਮਨੋਹਰ ਲਾਲ ਖੱਟਰ ਨੇ ਕਿਹਾ: ਪ੍ਰਦਰਸ਼ਨਕਾਰੀ ਕਿਸਾਨ ਰੱਦ ਕਰਨ ਅੰਦੋਲਨ, ਇਸ ਨਾਲ ਪਿੰਡਾਂ 'ਚ ਫੈਲ ਰਿਹਾ ਕੋਰੋਨਾ
Subscribe to:
Post Comments (Atom)

No comments:
Post a Comment